ਨਵੀਂ ਦਿੱਲੀ. ਰਣਜੀਤ ਸਿੰਘ ਹੱਤਿਆਕਾਂਡ ਮਾਮਲੇ (Ranjit Singh Murder Case) ‘ਚ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਬਰੀ ਕੀਤੇ ਗਏ ਡੇਰਾ ਸੱਚਾ ਸੌਦਾ ਪ੍ਰਮੁਖ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਸੁਪਰੀਮ ਕੋਰਟ (Supreme Court) ਨੇ ਨੋਟਿਸ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਈ 2024 ‘ਚ ਰਣਜੀਤ ਸਿੰਘ ਹੱਤਿਆਕਾਂਡ ‘ਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ। ਹਾਈ ਕੋਰਟ ਦੇ ਫੈਸਲੇ ਨੂੰ ਹੱਤਿਆਕਾਂਡ ਦੀ ਜਾਂਚ ਕਰ ਰਹੀ ਸੀਬੀਆਈ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਪ੍ਰਮੁਖ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ 10 ਜੁਲਾਈ 2002 ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਸਿਰਸਾ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। 2003 ਵਿਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ।
CBI ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਰਾਮ ਰਹੀਮ ਸਮੇਤ 5 ਨੂੰ ਜਾਰੀ ਕੀਤਾ ਨੋਟਿਸ
