Chandan Gupta Murder Case ਦੇ ਸਾਰੇ 28 ਦੋਸ਼ੀਆਂ ਨੂੰ ਉਮਰ ਕੈਦ

ਲਖਨਊ : ਉੱਤਰ ਪ੍ਰਦੇਸ਼ ਦੇ ਮਸ਼ਹੂਰ ਚੰਦਨ ਗੁਪਤਾ ਕਤਲ ਕੇਸ ਵਿੱਚ NIA ਅਦਾਲਤ ਦਾ ਫੈਸਲਾ ਆਇਆ ਹੈ। ਸਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਗੈਰਹਾਜ਼ਰ ਰਹੇ ਸਲੀਮ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਹੋਏ ਸਨ। ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਅਦਾਲਤ ਨੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

26 ਜਨਵਰੀ 2018 ਨੂੰ ਕਾਸਗੰਜ ਜ਼ਿਲ੍ਹੇ ਵਿੱਚ ਤਿਰੰਗਾ ਯਾਤਰਾ ਦੌਰਾਨ ਹੋਏ ਦੰਗਿਆਂ ਵਿੱਚ ਚੰਦਨ ਗੁਪਤਾ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮ੍ਰਿਤਕ ਦੇ ਪਿਤਾ ਨੇ ਨਾਮਜ਼ਦ 20 ਮੁਲਜ਼ਮਾਂ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਕੁੱਲ 31 ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ।

ਇਸ ਕੇਸ ਵਿੱਚ ਸਰਕਾਰੀ ਧਿਰ ਵੱਲੋਂ 18 ਗਵਾਹ ਪੇਸ਼ ਕੀਤੇ ਗਏ ਸਨ। ਇਸ ਦੇ ਨਾਲ ਹੀ ਬਚਾਅ ਪੱਖ ਵੱਲੋਂ 23 ਗਵਾਹ ਪੇਸ਼ ਕੀਤੇ ਗਏ। ਦੇਸ਼ਧ੍ਰੋਹ ਦੀ ਧਾਰਾ 124ਏ ‘ਤੇ ਕੋਈ ਸੁਣਵਾਈ ਨਹੀਂ ਹੋਈ ਕਿਉਂਕਿ ਇਸ ਨੂੰ ਸੁਪਰੀਮ ਕੋਰਟ ਨੇ ਮੁਅੱਤਲ ਕਰ ਦਿੱਤਾ ਹੈ। ਮੁਕੱਦਮੇ ਦੀ ਸੁਣਵਾਈ ਦੌਰਾਨ ਇਕ ਦੋਸ਼ੀ ਅਜ਼ੀਜ਼ੂਦੀਨ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੀ ਕਾਰਵਾਈ ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਇਸ ਕੇਸ ਦੇ ਦੋ ਮੁਲਜ਼ਮਾਂ ਨਸਰੁੱਦੀਨ ਅਤੇ ਅਸੀਮ ਕੁਰੈਸ਼ੀ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।

Leave a Reply

Your email address will not be published. Required fields are marked *