ਟੋਹਾਣਾ : ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੱਦੇ ‘ਤੇ ਸ਼ਨੀਵਾਰ ਨੂੰ ਖਨੌਰੀ ‘ਚ ਮਹਾਪੰਚਾਇਤ ਕੀਤੀ ਜਾਵੇਗੀ। ਇਹ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ (SKM) ਹਰਿਆਣਾ ਦੇ ਟੋਹਾਣਾ ਵਿੱਚ ਮਹਾਪੰਚਾਇਤ ਕਰੇਗੀ। ਇਸ ਵਿੱਚ ਰਾਕੇਸ਼ ਟਿਕੈਤ ਵੀ ਸ਼ਾਮਲ ਹੋਣਗੇ। ਸ਼ਨੀਵਾਰ ਨੂੰ ਸਵੇਰੇ 10 ਵਜੇ ਖਨੌਰੀ ‘ਚ ਮਹਾਪੰਚਾਇਤ ਹੋਵੇਗੀ। ਡੱਲੇਵਾਲ ਨੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ ਹੈ। ਮਹਾਪੰਚਾਇਤ ਦੀਆਂ ਤਿਆਰੀਆਂ ਸ਼ੁੱਕਰਵਾਰ ਰਾਤ ਨੂੰ ਮੁਕੰਮਲ ਹੋ ਗਈਆਂ ਸਨ।