ਮੋਗਾ: ਮੋਗਾ ‘ਚ ਸੰਘਣੀ ਧੁੰਦ ਕਾਰਨ ਸੜਕ ਹਾਦਸੇ ‘ਚ ਇਕ ਵਿਆਕਤੀ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਾ ਹੈ। ਇਕੱਤਰ ਕੀਤੀ ਮੁੱਢਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਦੇ ਕਰੀਬ ਬੁੱਘੀਪੁਰਾ ਬਾਈਪਾਸ ਨਜ਼ਦੀਨ ਜਗਰਾਉਂ ਤੋਂ ਲੁਹਾਰੇ ਮੱਥਾ ਟੇਕਣ ਜਾ ਰਹੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਤੇਜ਼ ਰਫਤਾਰ ਟਰੱਕ ਨੇ ਦਰੜ ਦਿੱਤਾ। ਇਸ ਹਾਦਸੇ ਵਿਚ ਇਕ ਵਿਆਕਤੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜਾ ਵਿਆਕਤੀ ਜ਼ਖ਼ਮੀ ਹੋ ਗਿਆ।
ਮੋਗਾ ‘ਚ ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
