ਅਬੋਹਰ, 20 ਸਤੰਬਰ (ਦਲਜੀਤ ਸਿੰਘ)- ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੁਨੀਲ ਜਾਖੜ ਦਾ ਨਾਂਅ ਮੁੱਖ ਮੰਤਰੀ ਅਹੁਦੇ ਲਈ ਲਗਾਤਾਰ ਅੱਗੇ ਚੱਲ ਰਿਹਾ ਸੀ ਅਤੇ ਅਤੇ ਮੌਕੇ ‘ਤੇ ਪਾਰਟੀ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨ ਦਿੱਤਾ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਨਾਰਾਜ਼ਗੀ ਤੋਂ ਹੀ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
