ਚੰਡੀਗੜ੍ਹ : ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰ ਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਕੈਦੀ ਮਹਿਲਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੈਦੀ ਮਹਿਲਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ।