ਮਾਨਸਾ , ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਅਤੇ ਕੰਟਰੈਕਟ ਮੁਲਾਜ਼ਮਾਂ ਵਲੋਂ ਅੱਜ ਸਵੇਰ ਤੋਂ ਹੀ ਆਪਣੀ ਹੜਤਾਲ ਆਰੰਭ ਕਰ ਦਿੱਤੀ ਹੈ, ਜਿਸ ਕਾਰਨ ਲੋਕਾਂ ਨੂੰ ਸਫ਼ਰ ਦੌਰਾਨ ਆਪੋ ਆਪਣੀਆਂ ਮੰਜ਼ਿਲਾਂ *ਤੇ ਪਹੁੰਚਣ ਵਿਚ ਆ ਰਹੀ ਹੈ। ਭਾਵੇਂ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਪ੍ਰਬੰਧਕਾਂ ਵੱਲੋਂ ਪੱਕੇ ਮੁਲਾਜ਼ਮਾਂ ਰਾਹੀਂ ਬੱਸਾਂ ਨੂੰ ਚਲਾਇਆ ਜਾ ਰਿਹਾ ਹੈ, ਪਰ ਅਜਿਹੀਆਂ ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਲੋਕ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਕਾਰਨ ਸ਼ਰਧਾਲੂਆਂ ਨੂੰ ਦੂਰ ਦਰਾਡੇ ਦੇ ਗੁਰੂ ਘਰਾਂ ਵਿੱਚ ਜਾਣ ਆਉਣ ਦੀ ਵੀ ਸਵੇਰੇ ਸਵੇਰੇ ਦਿੱਕਤ ਖੜ੍ਹੀ ਹੋਣ ਲੱਗੀ ਹੈ। ਉਂਝ ਪ੍ਰਾਈਵੇਟ ਬੱਸਾਂ ਵਾਲਿਆਂ ਵਲੋਂ ਆਪਣੀਆਂ ਬੱਸਾਂ ਨੂੰ ਚਲਾਇਆ ਜਾ ਰਿਹਾ ਹੈ।