ਜਲੰਧਰ- ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦਰਮਿਆਨ ਭਾਜਪਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਜਪਾ ਦਾ ਕਹਿਣਾ ਹੈ ਕਿ ਕੇਂਦਰ ਹਮੇਸ਼ਾ ਕਿਸਾਨਾਂ ਨਾਲ ਗੱਲ ਕਰਨ ਲਈ ਰਾਜ਼ੀ ਹੈ ਪਰ ਗੱਲ ਕਿਸ ਨਾਲ ਕਰੀਏ। ਭਾਜਪਾ ਦੇ ਆਗੂ ਸ਼ਵੇਤ ਮਲਿਕ ਦਾ ਕਹਿਣਾ ਹੈ ਕਿ ਪਹਿਲਾਂ ਕਿਸਾਨ ਆਪਣਾ ਆਪਸੀ ਭਾਈਚਾਰਾ ਕਾਇਮ ਕਰਨ ਅਤੇ ਉਸ ਤੋਂ ਬਾਅਦ ਕੇਂਦਰ ਦੇ ਨਾਲ ਗੱਲ ਕਰਨ ਦੀ ਮੰਗ ਰੱਖਣ। ਸਾਬਕਾ ਐੱਮ. ਪੀ. ਅਤੇ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਵੱਲੋਂ ਅੱਜ ਜਲੰਧਰ ਦੇ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਕਿਸਾਨਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਕਿਸਾਨਾਂ ਲਈ ਹਮੇਸ਼ਾ ਆਪਣੇ ਰਾਹ ਖੋਲ੍ਹੇ ਹਨ ਪਰ ਕਿਸਾਨ ਆਪਣੇ ਰਸਤਿਆਂ ਨੂੰ ‘ਆਪ’ ਬੰਦ ਕਰਦਾ ਹੋਇਆ ਨਜ਼ਰ ਆ ਰਿਹਾ ਹੈ।
ਕਿਸਾਨੀ ਸੰਘਰਸ਼ ਦਰਮਿਆਨ ਭਾਜਪਾ ਦਾ ਵੱਡਾ ਬਿਆਨ
