ਖਡੂਰ ਸਾਹਿਬ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਦੇ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਉਹ ਅੱਜ ਮੋਹਾਲੀ ਜਾਣ ਵਾਲੇ ਸਨ, ਜਿੱਥੇ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣਾ ਸੀ।
ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਸ ਮੌਕੇ ‘ਤੇ ਸਾਥੀਆਂ ਸਮੇਤ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਲਈ ਜਾਣਾ ਸੀ। ਇਸ ਤੋਂ ਪਹਿਲਾਂ ਪੁਲਸ ਵੱਲੋਂ ਸਵੇਰ ਤੋਂ ਹੀ ਪਿੰਡ ਵਿਚ ਨਾਕੇਬੰਦੀ ਕੀਤੀ ਗਈ ਸੀ। MP ਅੰਮ੍ਰਿਤਪਾਲ ਸਿੰਘ ਦੇ ਘਰ ਦੇ ਨੇੜੇ ਵੀ ਸਵੇਰ ਤੋਂ ਹੀ ਪੁਲਸ ਫ਼ੋਰਸ ਤਾਇਨਾਤ ਸੀ।
ਹਾਲਾਂਕਿ ਤਰਸੇਮ ਸਿੰਘ ਨੂੰ ਘਰ ਵਿਚ ਨਜ਼ਰਬੰਦ ਕੀਤੇ ਜਾਣ ਬਾਰੇ ਪੁਲਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ।