ਬੀਜਿੰਗ (ਏਜੰਸੀ)- ਚੀਨ ਦੇ ਤਿੱਬਤ ਆਟੋਨੋਮਸ ਖੇਤਰ ਦੇ ਸ਼ਿਗਾਜ਼ੇ ਸ਼ਹਿਰ ਵਿਚ ਮੰਗਲਵਾਰ ਨੂੰ 6.8 ਤੀਬਰਤਾ ਦੇ ਭੂਚਾਲ ਕਾਰਨ ਘੱਟ ਤੋਂ ਘੱਟ 53 ਲੋਕਾਂ ਦੀ ਮੌਤ ਹੋ ਗਈ ਅਤੇ 62 ਹੋਰ ਜ਼ਖਮੀ ਹੋ ਗਏ। ਚੀਨ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਖੇਤਰੀ ਆਫ਼ਤ ਰਾਹਤ ਹੈੱਡਕੁਆਰਟਰ ਦੇ ਅਨੁਸਾਰ, ਮੰਗਲਵਾਰ ਸਵੇਰੇ 9:05 ਵਜੇ (ਚੀਨ ਦੇ ਸਮੇਂ ਮੁਤਾਬਕ) ਤਿੱਬਤ ਆਟੋਨੋਮਸ ਖੇਤਰ ਦੇ ਸ਼ਿਗਾਜ਼ੇ ਸ਼ਹਿਰ ਦੇ ਡਿਂਗਰੀ ਕਾਉਂਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਭੂਚਾਲ ਨਾਲ ਤਬਾਹੀ ਦੀਆਂ ਵੀਡੀਓਜ਼ ਆਈਆਂ ਸਾਹਮਣੇ, ਹੁਣ ਤੱਕ 53 ਲੋਕਾਂ ਦੀ ਮੌਤ
