ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ, ਸੂਬੇ ‘ਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ।

ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 7 ਜਨਵਰੀ, 2025 ਨੂੰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 13 ਲੱਖ 80 ਹਜ਼ਾਰ 565 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 12 ਲੱਖ 31 ਹਜ਼ਾਰ 744, ਔਰਤਾਂ 1 ਕਰੋੜ 01 ਲੱਖ 48 ਹਜ਼ਾਰ 76, ਤੀਜਾ ਲਿੰਗ 745, ਐਨ.ਆਰ.ਆਈ 1611, ਦਿਵਿਆਂਗ ਵੋਟਰ 1 ਲੱਖ 56 ਹਜ਼ਾਰ 130 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 257 ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ।

Leave a Reply

Your email address will not be published. Required fields are marked *