ਚੰਡੀਗੜ੍ਹ, ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਤਸਕਰਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਨਸ਼ਿਆਂ ਨੂੰ ਮੰਗਵਾਉਣ ਲਈ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ। ਇਸ ਸਬੰਧੀ ਡੀਜੀਪੀ ਪੰਜਾਬ ਨੇ ‘ਐਕਸ’ ’ਤੇ ਜਾਣਕਾਰੀ ਸਾਂਝੀ ਕਰਦਿਆ ਕਿਹਾ ਕਿ ਪੰਜਾਬ ਪੁਲੀਸ ਨੇ ਕਾਰਵਾਈ ਕਰਦਿਆਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੇ ਹੋਰ ਸਬੰਧਾਂ ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
Related Posts
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
ਚੰਡੀਗੜ੍ਹ, 18 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ,…
ਸੂਬੇ ਦੇ ਸਰਬਪੱਖੀ ਵਿਕਾਸ ਲਈ ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ ਹੋ ਸਕਦਾ: ਮੁੱਖ ਮੰਤਰੀ
ਮੋਗਾ, 26 ਨਵੰਬਰ (ਬਿਊਰੋ)- ਦਿੱਲੀ ਮਾਡਲ ਨੂੰ ਸਿਰੇ ਤੋਂ ਨਕਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ’ਚ…
PM ਮੋਦੀ ਦੇ ਦੌਰੇ ਖ਼ਿਲਾਫ਼ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ
ਚੰਡੀਗੜ੍ਹ : ਚੰਡੀਗੜ੍ਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਖ਼ਿਲਾਫ਼ ਯੂਥ ਕਾਂਗਰਸ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ…