ਮੋਹਾਲੀ : ਬੰਦੀ ਸਿੰਘਾਂ ਦੀ ਰਿਹਾਈ ਲਈ ਵਾਈਪੀਐਸ ਚੌਕ ‘ਚ ਬੈਠੇ ਧਰਨਾਕਾਰੀਆਂ ਨੂੰ ਅੱਜ ਪੂਰੇ ਦੋ ਸਾਲ ਹੋ ਗਏ ਹਨ। 7 ਜਨਵਰੀ, 2023 ਨੂੰ ਪ੍ਰਦਰਸ਼ਨਕਾਰੀਆਂ ਨੇ ਵਾਈਪੀਐਸ ਚੌਕ ਵਿਖੇ ਪੱਕਾ ਧਰਨਾ ਦਿੱਤਾ। ਅੱਜ 2 ਸਾਲ ਪੂਰੇ ਹੋਣ ‘ਤੇ ਵਾਈਪੀਐਸ ਚੌਕ ‘ਤੇ ਧਰਨਾ ਦੇ ਰਹੇ ਹਨ।
ਧਰਨਾਕਾਰੀਆਂ ਨੇ ਇਕ ਦਿਨ ਪਹਿਲਾਂ ਹੀ ਆਪਣੇ ਧਰਨੇ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਇੱਥੇ ਠੋਸ ਪ੍ਰਬੰਧ ਕੀਤੇ ਗਏ ਹਨ। ਬੈਰੀਕੇਡ ਲਗਾ ਕੇ ਰੂਟ ਨੂੰ ਡਾਇਵਰਟ ਕੀਤਾ ਗਿਆ ਹੈ।