ਚੰਡੀਗੜ੍ਹ, 20 ਸਤੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦੇ ਦਾ ਕਾਰਜਭਾਰ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਚਰਨਜੀਤ ਚੰਨੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਕਾਂਗਰਸ ਹਾਈਕਮਾਨ ਨੇ ਇਕ ਆਮ ਆਦਮੀ ਨੂੰ ਜਿਸ ਦੇ ਪੱਲੇ ਕੁੱਝ ਨਹੀਂ ਸੀ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਵੁਕ ਹੁੰਦਿਆ ਕਾਂਗਰਸ ਹਾਈਕਮਨ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ ਦੀ ਪਹਿਲੀ ਪ੍ਰੈੱਸ ਕਾਨਫਰੰਸ, ਹੋਏ ਭਾਵੁਕ
