ਪਟਿਆਲਾ/ਸਨੌਰ : ਸ਼ੰਭੂ ਬਾਰਡਰ ਵਿਖੇ 326 ਦਿਨਾਂ ਤੋਂ ਲਗਾਤਾਰ ਕਿਸਾਨੀ ਮਸਲਿਆਂ ਦੇ ਨਿਪਟਾਰੇ ਲਈ ਚੱਲ ਰਹੇ ਕਿਸਾਨ ਅੰਦੋਲਨ-2 ’ਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਜਿਥੇ ਸ਼ੰਭੂ ਮੋਰਚੇ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਹੀ ਐਲਾਨ ਕੀਤਾ ਗਿਆ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕੇਂਦਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਰੜੇ ਨੂੰ ਪੂਰੇ ਦੇਸ਼ ਭਰ ’ਚ ਫੂਕਿਆ ਜਾਵੇਗਾ। ਇਸ ਮੌਕੇ ਮੋਰਚੇ ’ਤੇ ਮੌਜੂਦ ਕਿਸਾਨਾਂ ਤੋਂ ਇਲਾਵਾ ਇਲਾਕੇ ਦੇ ਪਿੰਡਾਂ ’ਚੋਂ ਸੰਗਤ ਨੇ ਸ਼ਿਰਕਤ ਕੀਤੀ, ਜਿੱਥੇ ਮੰਚ ਤੋਂ ਪੂਰੇ ਦੇਸ਼ ਵਾਸੀਆਂ ਨੂੰ ਫੋਰਮ ਦੇ ਲੀਡਰਾਂ ਨੇ ਵਧਾਈਆਂ ਦਿੱਤੀਆਂ
ਪੰਜਾਬ ”ਚ 13 ਜਨਵਰੀ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
