ਸ੍ਰੀ ਅਕਾਲ ਤਖਤ ਸਾਹਿਬ ਦੇ ਗਿਆਨੀ ਰਘਬੀਰ ਸਿੰਘ ਦੀ ਫਟਕਾਰ ਮਗਰੋਂ ਜਥੇਦਾਰ ਨੂੰ ਮਿਲਣ ਲਈ ਪਹੁੰਚਿਆ ਅਕਾਲੀ ਦਲ ਦਾ ਵਫਦ

ਅੰਮ੍ਰਿਤਸਰ: ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਸਬੰਧੀ ਲਏ ਗਏ ਫੈਸਲੇ ਨੂੰ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾ ਮੰਨਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਫਟਕਾਰ ਲਗਾਈ ਸੀ । ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਈ ਗਈ ਫਟਕਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਜਥੇਦਾਰ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ‘ਤੇ ਪਹੁੰਚਿਆ ਹੈ।

ਇਸ ਵਫਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਅੰਤਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਸ਼ਾਮਿਲ ਹਨ | ਜਥੇਦਾਰ ਨੂੰ ਦੇਣ ਲਈ ਕੁਝ ਕਾਗਜ਼ ਪੱਤਰ ਵੀ ਇਸ ਵਫਦ ਨੇ ਤਿਆਰ ਕਰਕੇ ਲਿਆਂਦੇ ਹਨ । ਜੋ ਹੋਏ ਹੁਕਮਨਾਮੇ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਉਜਾਗਰ ਕਰਨਗੇ |

Leave a Reply

Your email address will not be published. Required fields are marked *