ਵੈਨਕੂਵਰ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਬਿਆਨ ’ਤੇ ਟਰੂਡੋ ਨੇ ਤਨਜ਼ ਕੱਸਿਆ ਹੈ। ਟਰੂਡੋ ਨੇ ਕਿਹਾ ਕਿ ਕਿਸੇ ਪ੍ਰਭੂਸੱਤਾ ਸੰਪੂਰਨ ਮੁਲਕ ਦਾ ਦੂਜੇ ਦੇਸ਼ ਵਿੱਚ ਰਲੇਵਾਂ ਕੋਈ ਬੱਚਿਆਂ ਵਾਲੀ ਖੇਡ ਨਹੀਂ ਹੈ।
ਟਰੂਡੋ ਨੇ ਆਪਣੇ ‘ਐਕਸ’ ਖਾਤੇ ’ਤੇ ਪਾਈ ਪੋਸਟ ਵਿੱਚ ਲਿਖਿਆ ਕਿ ਦੋਵਾਂ ਦੇਸ਼ਾਂ ਭਾਵ ਅਮਰੀਕਾ ਤੇ ਕੈਨੇਡਾ ਵਿੱਚ ਕਾਮਿਆਂ ਅਤੇ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਸਭ ਤੋਂ ਵੱਡੇ ਵਪਾਰਕ ਅਤੇ ਸੁਰੱਖਿਆ ਦੇ ਤਕੜੇ ਭਾਈਵਾਲ ਹੋਣ ਦਾ ਦੁਵੱਲਾ ਫਾਇਦਾ ਮਿਲਦਾ ਹੈ।