ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਤਾਰੀਖ਼ਾਂ ਦਾ ਐਲਾਨ ਹੋ ਚੁੱਕਾ ਹੈ। ਫਰਵਰੀ/ਮਾਰਚ 2025 ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਮਿਤੀ 19. 2. 2025 ਤੋਂ ਸੁਰੂ ਕਰਵਾਈ ਜਾਣੀ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ, ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ‘ਚ ਕਰਵਾਈ ਜਾਵੇਗੀ।
ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲੱਬਧ ਹੈ।