ਚੰਡੀਗੜ੍ਹ : ਚੰਡੀਗੜ੍ਹ ‘ਚ ਮੇਅਰ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ 24 ਜਨਵਰੀ ਨੂੰ ਮੇਅਰ ਚੋਣ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ।
‘ਆਪ’ ਵਲੋਂ ਮੇਅਰ ਚੋਣਾਂ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਾਰਟੀ ਦਾ ਕਹਿਣਾ ਹੈ ਕਿ ਮੇਅਰ ਦਾ ਕਾਰਜਕਾਲ ਇਕ ਸਾਲ ਦਾ ਹੈ ਪਰ ਇਸ ਤੋਂ ਪਹਿਲਾਂ ਹੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਪਾਰਟੀ ਨੇ ਮੰਗ ਕੀਤੀ ਹੈ ਕਿ ਮੇਅਰ ਚੋਣਾਂ ਬੈਲਟ ਪੇਪਰ ਨਾਲ ਨਾ ਕਰਵਾ ਕੇ ਹੱਥ ਖੜ੍ਹੇ ਕਰਵਾ ਕੇ ਕਰਵਾਈਆਂ ਜਾਣ। ਪਾਰਟੀ ਦੀ ਇਹ ਵੀ ਮੰਗ ਹੈ ਕਿ 20 ਫਰਵਰੀ ਨੂੰ ਮੇਅਰ ਚੋਣਾਂ ਕਰਵਾਈਆਂ ਜਾਣ। ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਭਲਕੇ ਸੁਣਵਾਈ ਹੋ ਸਕਦੀ ਹੈ।