ਭਾਰਤ ਨੇ ਵਧਾਇਆ ਸ਼ੇਖ ਹਸੀਨਾ ਦਾ ਵੀਜ਼ਾ, ਬੰਗਲਾਦੇਸ਼ ਦੇ ਟ੍ਰਿਬਿਊਨਲ ਨੇ ਹਸੀਨਾ ਖਿਲਾਫ਼ ਜਾਰੀ ਕੀਤਾ ਗ੍ਰਿਫ਼ਤਾਰੀ ਵਾਰੰਟ

ਨਵੀਂ ਦਿੱਲੀ : ਭਾਰਤ ਨੇ ਬੰਗਲਾਦੇਸ਼ ਦੀ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਵੀਜ਼ੇ ਦੀ ਮਿਆਦ ਵਧਾ ਦਿੱਤੀ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ, ਜਦੋਂ ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਉਨ੍ਹਾਂ ਦੀ ਹਵਾਲਗੀ ਦੀ ਮੰਗ ਕਰ ਰਹੀ ਹੈ। ਉਨ੍ਹਾਂ ਦਾ ਪਾਸਪੋਰਟ ਵੀ ਰੱਦ ਕਰ ਦਿੱਤਾ ਹੈ। ਬੰਗਲਾਦੇਸ਼ ਦੇ ਟ੍ਰਿਬਿਊਨਲ ਨੇ ਹਸੀਨਾ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਬੰਗਲਾਦੇਸ਼ ’ਚ ਹਿੰਸਾਕ ਵਿਦਿਆਰਥੀ ਅੰਦੋਲਨ ਦੇਕਾਰਨ ਪੰਜ ਅਗਸਤ ਨੂੰ ਹਸੀਨਾ ਦੀ ਅਗਵਾਈ ਵਾਲੀ ਅਵਾਮੀ ਲੀਗ ਸਰਕਾਰ ਦਾ ਪਤਨ ਹੋ ਗਿਆ ਸੀ।

ਤਦੋਂ ਤੋਂ ਉਹ ਭਾਰਤ ’ਚ ਹੀ ਰਹਿ ਰਹੇ ਹਨ। ਸੂਤਰਾਂ ਦੇ ਮੁਤਾਬਕ, ਭਾਰਤ ਨੇ ਬੰਗਲਾਦੇਸ਼ਦੀ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਵੀਜ਼ਾ ਵਧਾ ਦਿੱਤਾ ਹੈ। ਉਨ੍ਹਾਂ ਦੇ ਪਰਵਾਸ ਨੂੰ ਸੁਵਿਧਾਜਨਕ ਬਣਾਉਣ ਲਈ ਇਹ ਤਕਨੀਕੀ ਵਿਸਥਾਰ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹਸੀਨਾ ਨੂੰ ਸ਼ਰਨ ਨਹੀਂ ਦਿੱਤੀ ਗਈ।

Leave a Reply

Your email address will not be published. Required fields are marked *