ਭਵਾਨੀਗੜ੍ਹ – ਪੰਜਾਬ ਸਰਕਾਰ ਵੱਲੋਂ ਸੜਕਾਂ ‘ਤੇ ਚਲਾਈ ਗਈ ਸੜਕ ਸੁਰੱਖਿਆ ਫੋਰਸ (SSF) ਦੀ ਗੱਡੀ ਨਾਲ ਭਵਾਨੀਗੜ੍ਹ ‘ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬੁੱਧਵਾਰ ਦੇਰ ਰਾਤ ਬਾਲਦ ਕੈਂਚੀ ‘ਚ ਹਾਈਵੇਅ ‘ਤੇ ਖੜ੍ਹੀ SSF ਦੀ ਗੱਡੀ ਨੂੰ ਤੇਜ਼ ਰਫ਼ਤਾਰ Swift ਕਾਰ ਨੇ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ Swift ਕਾਰ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।
ਹਾਦਸੇ ਵਿਚ ਜਿੱਥੇ SSF ਦੀ ਸਰਕਾਰੀ ਗੱਡੀ ਸਮੇਤ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਉੱਥੇ ਰਾਤ ਦੀ ਡਿਊਟੀ ’ਤੇ ਤਾਇਨਾਤ SSF ਦੇ ਦੋ ਜਵਾਨ ਗੰਭੀਰ ਜ਼ਖ਼ਮੀ ਹੋ ਗਏ ਅਤੇ ਕਾਰ ਚਾਲਕ ਨੂੰ ਵੀ ਸੱਟਾਂ ਲੱਗੀਆਂ। SSF ਦੇ ਮੁਲਾਜ਼ਮਾਂ ਨੂੰ ਇਲਾਜ ਲਈ ਪਟਿਆਲਾ ਲਿਜਾਂਦਾ ਗਿਆ ਹੈ।