ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦ ਕਮਰਾ ਮੀਟਿੰਗ ਕੀਤੀ ਹੈ। ਇਹ ਮੀਟਿੰਗ ਜਥੇਦਾਰ ਦੀ ਰਿਹਾਇਸ਼ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੀਤੀ ਗਈ।
ਭਾਵੇਂ ਮੀਟਿੰਗ ਗੁਪਤ ਤਰੀਕੇ ਨਾਲ ਹੋਈ ਹੈ ਪਰ ਇਹ ਮੀਟਿੰਗ ਦੇ ਸਿੱਧੇ ਸੰਕੇਤ ਹਨ ਕਿ 6 ਜਨਵਰੀ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਸਬੰਧੀ ਕੀਤੀ ਜਾਂਚ ਨੂੰ ਮੁੱਢੋ ਨਕਾਰ ਦਿੱਤਾ ਸੀ। ਜਥੇਦਾਰ ਨੇ ਸਿੱਧੇ ਤੌਰ ‘ਤੇ ਕਿਹਾ ਸੀ ਕਿ ਕਿਸੇ ਵੀ ਜਥੇਦਾਰ ਦੀ ਜਾਂਚ ਦੇ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਹਨ।