ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖ਼ਬਰ


ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਸਿਫਾਰਿਸ਼ ਕੀਤੀ ਗਈ ਹੈ। ਇਹ ਸਿਫਾਰਿਸ਼ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਕੀਤੀ ਹੈ। ਇਸ ਲਈ ਬਾਲ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਬਕਾਇਦਾ ਚਿੱਠੀ ਲਿਖ ਕੇ ਆਖਿਆ ਹੈ ਕਿ ਜਿਸ ਤਰ੍ਹਾਂ ਪੰਜਾਬ ਵਿਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਪੈ ਰਹੀ ਹੈ, ਇਸ ਨੂੰ ਮੱਦੇਨਜ਼ਰ ਰੱਖਦੇ ਹੋਏ 31 ਜਨਵਰੀ ਤਕ ਸਕੂਲਾਂ ਦਾ ਸਮਾਂ 10 ਵਜੇ ਕੀਤਾ ਜਾਵੇ। ਚਿੱਠੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਸਕੂਲੀ ਵਾਹਨਾਂ ਨਾਲ ਹਾਦਸੇ ਵਾਪਰਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।

ਇਸ ਲਈ ਸਿਫਾਰਸ਼ ਕੀਤੀ ਜਾਂਦੀ ਹੈ ਕਿ ਠੰਡ ਅਤੇ ਧੁੰਦ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਤੁਰੰਤ ਪ੍ਰਭਾਵ ਨਾਲ ਬਦਲਿਆ ਜਾਵੇ। ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਕੜਾਕੇ ਦੀ ਠੰਡ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਬੁੱਧਵਾਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ। ਸੂਬੇ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਜਿੱਥੇ ਆਪਣੇ ਪੱਧਰ ‘ਤੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ, ਉਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅਜੇ ਤਕ ਸਕੂਲਾਂ ਦਾ ਸਮਾਂ ਬਦਲਣ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ, ਜਿਸ ਦੇ ਚੱਲਦੇ ਕੜਾਕੇ ਦੀ ਠੰਡ ਦਰਮਿਆਨ ਵੀ ਸਰਕਾਰੀ ਸਕੂਲ ਪਹਿਲਾਂ ਤੋਂ ਨਿਰਾਧਾਰਤ ਸਮੇਂ ਅਨੁਸਾਰ ਹੀ ਖੁੱਲ੍ਹ ਰਹੇ ਹਨ।

Leave a Reply

Your email address will not be published. Required fields are marked *