ਮੁੰਬਈ 20 ਸਤੰਬਰ (ਬਿਊਰੋ)– ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਫਸੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਮੁੰਬਈ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਾਜ ਕੁੰਦਰਾ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਮਿਲੀ ਹੈ।ਦੱਸ ਦੇਈਏ ਕਿ 19 ਜੁਲਾਈ ਤੋਂ ਹੀ ਰਾਜ ਕੁੰਦਰਾ ਸਲਾਖਾਂ ਦੇ ਪਿੱਛੇ ਸਨ। ਇਸ ਮਾਮਲੇ ’ਚ ਪੁਲਸ ਨੇ ਹੁਣ ਤੱਕ 11 ਲੋਕਾਂ ਨੂੰ ਹਿਰਾਸਤ ’ਚ ਲਿਆ। ਪੁਲਸ ਨੇ ਰਾਜ ਕੁੰਦਰਾ ਦੇ ਮਾਮਲੇ ’ਚ ਕਈ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ।
ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਕਾਰਾ ਸ਼ਿਲਪਾ ਨੂੰ ਵੀ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ‘ਸੁਪਰ ਡਾਂਸਰ 4’ ਤੋਂ ਲਗਭਗ ਇਕ ਮਹੀਨੇ ਤੋਂ ਜ਼ਿਆਦਾ ਦੇ ਸਮੇਂ ਲਈ ਆਪਣੇ ਕੰਮ ਤੋਂ ਬਰੇਕ ਲੈਣ ਤੋਂ ਬਾਅਦ ਸ਼ਿਲਪਾ ਨੇ ਮੁੜ ਸ਼ੂਟਿੰਗ ਸ਼ੁਰੂ ਕਰ ਦਿੱਤੀ ਸੀ ਪਰ ਇਹ ਸੱਚ ਹੈ ਕਿ ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਪ੍ਰੋਫੈਸ਼ਨਲ ਜ਼ਿੰਦਗੀ ਦਾ ਵੀ ਇਸ ’ਤੇ ਵੱਡਾ ਅਸਰ ਪੈ ਰਿਹਾ ਹੈ।