ਚੰਡੀਗੜ੍ਹ,ਸੀਮਾ ਸੁਰੱਖਿਆ ਬਲ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਪਿਸਤੌਲ ਅਤੇ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਨੇ ਕਿਹਾ ਕਿ ਦੋ ਅਪਰੇਸ਼ਨਾਂ ਵਿੱਚ ਸੈਨਿਕਾਂ ਨੇ ਪਾਕਿਸਤਾਨੀ ਡਰੋਨਾਂ ਰਾਹੀਂ ਸਰਹੱਦ ਪਾਰ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਵਿੱਚ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ।
ਪਹਿਲੀ ਕਾਰਵਾਈ ਵਿੱਚ ਇੱਕ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ 520 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ, ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਾਨਵਾਲ ਤੋਂ ਬਰਾਮਦ ਕੀਤਾ ਗਿਆ ਸੀ। ਦੂਜੇ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਜਾਤਾਲ ਨੇੜੇ ਸਰਹੱਦੀ ਵਾੜ ਦੇ ਅੱਗੇ ਇੱਕ ਖੇਤ ਵਿੱਚੋਂ ਇੱਕ ਪੀਐਕਸ 5 ਸਟੌਰਮ ਪਿਸਤੌਲ 30 ਬੋਰ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕੀਤਾ ਗਿਆ।
ਅਰਧ ਸੈਨਿਕ ਬਲ ਨੇ ਅੱਗੇ ਕਿਹਾ ਕਿ ਇਹ ਬਰਾਮਦਗੀ ਬੀਐਸਐਫ ਦੀ ਤੁਰੰਤ ਕਾਰਵਾਈ ਅਤੇ ਤਸਕਰੀ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਦੇ ਜਵਾਨਾਂ ਦੀ ਚੌਕਸੀ ਨੂੰ ਦਰਸਾਉਂਦੀ ਹੈ।