ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੇ ਇਕ ਵਫ਼ਦ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਚੰਡੀਗੜ੍ਹ ‘ਚ ਮੁੱਖ ਸਕੱਤਰ ਲਾਉਣ ਦਾ ਵਿਰੋਧ ਕੀਤਾ ਗਿਆ ਹੈ। ਵਫ਼ਦ ‘ਚ ਪੰਜਾਬ ਦੇ ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ।
ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਕੇਂਦਰ ਵਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਅਸੀਂ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕਰਾਂਗੇ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਵਲੋਂ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਵਲੋਂ ਪੰਜਾਬ ਦਾ ਹੱਕ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਅਸੀਂ ਦਿੱਲੀ ਦੀਆਂ ਬਰੂਹਾਂ ਤੱਕ ਲੜਾਂਗੇ।