ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ ਜਿਸ ਵਿਚ ਸੁਖਬੀਰ ਬਾਦਲ ਦੀ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਮੀਟਿੰਗ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਪਾਰਟੀ ਦਫ਼ਤਰ ਵਿਖੇ ਹੋਈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦੀ ਅਗਵਾਈ 'ਚ ਇਕ ਵਫ਼ਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ ਸੀ। ਇਸ ਮੁਲਾਕਾਤ ਤੋਂ ਬਾਅਦ ਹੀ ਅਕਾਲ ਦਲ ਨੇ ਇਹ ਬੈਠਕ ਸੱਦ ਲਈ ਸੀ।