ਨਵੀਂ ਦਿੱਲੀ, 20 ਸਤੰਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ ‘ਤੇ ਚੋਣ ਲੜੇਗੀ। ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੁਜਰਾਤ ਅਤੇ ਗੋਆ ਤੋਂ ਬਾਅਦ ਇਹ 6 ਵਾਂ ਸੂਬਾ ਹੈ ਜਿੱਥੇ ‘ਆਪ’ ਵਿਧਾਨ ਸਭਾ ਚੋਣਾਂ ਲੜ ਰਹੀ ਹੈ |
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ ‘ਤੇ ‘ਆਪ’ ਲੜੇਗੀ ਚੋਣ
