ਰਾਹੁਲ ਗਾਂਧੀ ਨੂੰ ਪੁਣੇ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪੁਣੇ ਦੀ ਇਕ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਹਿੰਦੂਤਵ ਚਿੰਤਕ ਵੀਡੀ ਸਾਵਰਕਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਨਾਲ ਜੁੜੇ ਮਾਣਹਾਨੀ ਦੇ ਕੇਸ ’ਚ ਸ਼ੁੱਕਰਵਾਰ ਨੂੰ ਰਾਹੁਲ ਨੂੰ ਜ਼ਮਾਨਤ ਦੇ ਦਿੱਤੀ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੂੰ 25 ਹਜ਼ਾਰ ਰੁਪਏ ਦੇ ਮੁਚਲਕੇ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਜ਼ਮਾਨਤ ਦੇ ਦਿੱਤੀ। ਸੀਨੀਅਰ ਕਾਂਗਰਸੀ ਨੇਤਾ ਮੋਹਨ ਜੋਸ਼ੀ ਜ਼ਮਾਨਤ ਵਜੋਂ ਅਦਾਲਤ ਵਿੱਚ ਪੇਸ਼ ਹੋਏ। ਰਾਹੁਲ ਗਾਂਧੀ ਦੇ ਵਕੀਲ ਮਿਲਿੰਦ ਪਵਾਰ ਨੇ ਕਿਹਾ ਕਿ ਅਦਾਲਤ ਨੇ ਕਾਂਗਰਸ ਨੇਤਾ ਨੂੰ ਪੇਸ਼ ਹੋਣ ਤੋਂ ਸਥਾਈ ਛੋਟ ਵੀ ਦਿੱਤੀ ਹੈ।

ਪਵਾਰ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਹੁਣ 18 ਫਰਵਰੀ ਨੂੰ ਹੋਵੇਗੀ। ਇਹ ਮਾਮਲਾ ਸਾਵਰਕਰ ਦੇ ਪੋਤੇ ਸੱਤਿਆਕੀ ਸਾਵਰਕਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ ਅਤੇ ਇਹ ਮਾਰਚ 2023 ’ਚ ਲੰਡਨ ’ਚ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਭਾਸ਼ਣ ਨਾਲ ਸਬੰਧਤ ਹੈ। ਆਪਣੇ ਭਾਸ਼ਣ ’ਚ ਗਾਂਧੀ ਨੇ ਆਜ਼ਾਦੀ ਘੁਲਾਟੀਏ ਦੁਆਰਾ ਲਿਖੀ ਗਈ ਇਕ ਕਿਤਾਬ ਦਾ ਹਵਾਲਾ ਦਿੰਦੇ ਹੋਏ ਕੁਝ ਟਿੱਪਣੀਆਂ ਕੀਤੀਆਂ ਸਨ।

Leave a Reply

Your email address will not be published. Required fields are marked *