ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੇ ਸਹਿਯੋਗ ਨਾਲ 14 ਜਨਵਰੀ ਨੂੰ ਪਹਿਲਾ ਸੁਰਜੀਤ ਪਾਤਰ ਯਾਦਗਾਰੀ ਸਮਾਰੋਹ-2025 ਨੂੰ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਭਗਵੰਤ ਮਾਨ ਮੁੱਖ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰੋਫ਼ੈਸਰ ਕਰਮਜੀਤ ਸਿੰਘ ਉਪ-ਕੁਲਪਤੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਕਰਨਗੇ। ਇਸ ਸਮਾਗਮ ਦੇ ਕੋਆਰਡੀਨੇਟਰ ਪ੍ਰੋਫ਼ੈਸਰ ਕਰਨਜੀਤ ਕਾਹਲੋਂ ਰਜਿਸਟਰਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਣਗੇ। ਪ੍ਰੋਗਰਾਮ ਦਾ ਆਰੰਭ ਬਿਕਰਮਜੀਤ ਸਿੰਘ ਰਬਾਬੀ ਵੱਲੋਂ ਰਬਾਬ ਵਾਦਨ ਨਾਲ ਹੋਵੇਗਾ। ਇਸ ਉਪਰੰਤ ਡਾ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ ਮਹਿਮਾਨਾਂ ਦਾ ਸਵਾਗਤ ਕਰਨਗੇ। ਸੁਰਜੀਤ ਪਾਤਰ ਯਾਦਗਾਰੀ ਭਾਸ਼ਣ ਉੱਘੇ ਚਿੰਤਕ ਅਤੇ ਲੇਖਕ ਅਮਰਜੀਤ ਸਿੰਘ ਗਰੇਵਾਲ ਵੱਲੋਂ ਦਿੱਤਾ ਜਾਵੇਗਾ। ਕਲਾ ਪਰਿਸ਼ਦ ਦੇ ਉਪ-ਚੇਅਰਮੈਨ ਅਤੇ ਨਾਮਵਰ ਆਲੋਚਕ ਡਾ. ਯੋਗਰਾਜ ‘ਸੁਰਜੀਤ ਪਾਤਰ ਸ਼ਖ਼ਸੀਅਤ ਅਤੇ ਰਚਨਾ’ ਵਿਸ਼ੇ ਉੱਤੇ ਭਾਸ਼ਣ ਦੇਣਗੇ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸਵਰਨਜੀਤ ਸਵੀ ਚੇਅਰਮੈਨ ਕਲਾ ਪਰਿਸ਼ਦ, ਜਸਵੰਤ ਜ਼ਫ਼ਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਡਾ. ਮਨਮੋਹਨ ਨਾਮਵਰ ਕਵੀ), ਅਸ਼ਵਨੀ ਚੈਟਲੇ, ਡਾ. ਆਤਮ ਰੰਧਾਵਾ ਅਤੇ ਭੁਪਿੰਦਰ ਕੌਰ ਪਾਤਰ ਹੋਣਗੇ। ਇਸ ਮੌਕੇ ਪ੍ਰਸਿੱਧ ਚਿੱਤਰਕਾਰ ਸਿਧਾਰਥ ਵੱਲੋਂ ਸੁਰਜੀਤ ਪਾਤਰ-ਕਾਵਿ ਦੀ ਕੈਲੀਗਰਾਫੀ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਕਾਵਿ-ਰੰਗ ਹੋਵੇਗਾ, ਜਿਸ ਵਿਚ ਪੰਜਾਬੀ ਦੇ ਨਾਮਵਰ ਸ਼ਾਇਰ ਸਵਰਨਜੀਤ ਸਵੀ, ਜਸਵੰਤ ਜ਼ਫ਼ਰ ਅਤੇ ਮਨਮੋਹਨ ਕਵਿਤਾ ਪਾਠ ਕਰਨਗੇ। ਸਮਾਗਮ ਦੇ ਸੰਗੀਤਕ ਸੈਸ਼ਨ ਵਿਚ ਉਸਤਾਦ ਨੀਲੇ ਖਾਨ, ਮਨਰਾਜ ਪਾਤਰ, ਉਪਕਾਰ ਸਿੰਘ ਅਤੇ ਅਨੁਜੋਤ ਕੌਰ ਵੱਲੋਂ ਸੁਰਜੀਤ ਪਾਤਰ ਦੀਆਂ ਕਾਵਿ-ਰਚਨਾਵਾਂ ਦਾ ਗਾਇਨ ਕੀਤਾ ਜਾਵੇਗਾ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ, ਮੁਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਨਗੇ। ਧੰਨਵਾਦ ਦਾ ਪ੍ਰਸਤਾਵ ਡਾ. ਯੋਗਰਾਜ ਵੱਲੋਂ ਪੇਸ਼ ਕੀਤਾ ਜਾਵੇਗਾ।
Related Posts
ਪੰਜਾਬ ਵਿਚ ਦੋ ਦਿਨ ਭਾਰੀ ਮੀਂਹ ਦਾ ਅਲਰਟ
ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਵਿਚ ਅਗਲੇ 24 ਘੰਟਿਆਂ…
ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ ‘ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ
ਫਰੀਦਕੋਟ : ਪਿਛਲੇ ਸਾਲ ਕੈਨੇਡਾ ‘ਚ ਮਾਰੇ ਗਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਕੈਨੇਡੀਅਨ ਪੁਲਿਸ ਵਲੋਂ…
ਟਰੈਕਟਰ ਚਾਲਕਾਂ ਵਲੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ
ਗੜ੍ਹਸ਼ੰਕਰ, 27 ਅਪ੍ਰੈਲ – ਮੰਗਲਵਾਰ ਨੂੰ ਗੜ੍ਹਸ਼ੰਕਰ ਪੁਲਿਸ ਵਲੋਂ ਰੇਤ ਨਾਲ ਭਰੀਆਂ 11 ਟਰੈਕਟਰ-ਟਰਾਲੀਆਂ ਨੂੰ ਕਾਬੂ ਕਰਕੇ ਚਾਲਕਾਂ ਖ਼ਿਲਾਫ਼ ਮਾਈਨਿੰਗ…