ਲੁਧਿਆਣਾ : ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਰਾਜਸੀ ਸਨਮਾਨ ਨਾਲ ਕੇ. ਵੀ. ਐੱਮ. ਸਕੂਲ ਨੇੜੇ ਸ਼ਮਸ਼ਾਨਘਾਟ ‘ਚ ਅੰਤਿਮ ਸਸਕਾਰ ਕੀਤਾ ਗਿਆ।
ਉਨ੍ਹਾਂ ਦੇ ਬੇਟੇ ਨੇ ਵਿਧਾਇਕ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਉਨ੍ਹਾਂ ਨਾਲ ਸੂਬੇ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਗੁਰਪ੍ਰੀਤ ਸਿੰਘ ਗੋਗੀ ਦੀ ਅੰਤਿਮ ਵਿਦਾਈ ‘ਚ ਸ਼ਾਮਲ ਹੋਏ।