ਮਹਾਕੁੰਭ ਨਗਰ(ਯੂਪੀ), MahaKumbh Mela 2025: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਅੱਜ ਤੋਂ ਮਹਾਕੁੰਭ ਮੇਲਾ ਪੋਹ ਦੀ ਪੂਰਨਮਾਸ਼ੀ ਦੇ ਪਵਿੱਤਰ ਮੌਕੇ ਰਵਾਇਤੀ ਅੰਦਾਜ਼ ਵਿਚ ਸ਼ੁਰੂ ਹੋ ਗਿਆ। ਗੰਗਾ, ਯਮੁਨਾ ਤੇ ਸਰਸਵਤੀ ਨਦੀਆਂ ਦੇ ਸੰਗਮ ਉੱਤੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਚੁੱਬੀ ਲਾ ਕੇ ਇਸ ਮਹਾਸੰਗਮ ਦੀ ਸ਼ੁਰੂਆਤ ਕੀਤੀ। ਮੇਲੇ ਦੇ ਪਹਿਲੇ ਦਿਨ ਹੁਣ ਤੱਕ 40 ਲੱਖ ਤੋਂ ਵੱਧ ਲੋਕ ਪਵਿੱਤਰ ਇਸ਼ਨਾਨ ਕਰ ਚੁੱਕੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਯਾਗਰਾਜ ਵਿਚ ਮਹਾਕੁੰਭ ਸ਼ੁਰੂ ਹੋਣ ਦੇ ਨਾਲ ਹੀ ਇਸ ਨੂੰ ਭਾਰਤੀ ਕਦਰਾਂ ਕੀਮਤਾਂ ਤੇ ਸਭਿਆਚਾਰ ਨੂੰ ਸੰਜੋ ਕੇ ਰੱਖਣ ਵਾਲਿਆਂ ਲਈ ਬੇਹੱਦ ਖਾਸ ਦਿਨ ਕਰਾਰ ਦਿੱਤਾ। ਉਨ੍ਹਾਂ ਕਿਹ ਕਿ ਇਹ ਵਿਸ਼ਾਲ ਧਾਰਮਿਕ ਸਮਾਗਮ ਭਾਰਤ ਦੀ ਅਧਿਆਤਮਕ ਵਿਰਾਸਤ ਦਾ ਪ੍ਰਤੀਕ ਹੈ।