ਸ੍ਰੀ ਮੁਕਤਸਰ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ’ਚ ਮੇਲਾ ਮਾਘੀ ’ਤੇ 14 ਜਨਵਰੀ ਨੂੰ ਲੱਖਾਂ ਸ਼ਰਧਾਲੂ ਇਤਿਹਾਸਿਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। 40 ਮੁਕਤਿਆਂ ਦੀ ਯਾਦ ’ਚ ਲਗਾਏ ਜਾਣ ਵਾਲੇ ਇਸ ਸ਼ਹੀਦੀ ਜੋੜ ਮੇਲ ’ਚ ਦੁਨੀਆ ਭਰ ਤੋਂ ਵੱਡੀ ਗਿਣਤੀ ’ਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ।
ਮੁਕਤਸਰ ਮਾਘੀ ਮੇਲਾ, ਲੱਖਾਂ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ’ਚ ਲਾਈ ਸ਼ਰਧਾ ਦੀ ਡੁੱਬਕੀ
