ਸ੍ਰੀ ਤਖ਼ਤੂਪੁਰਾ ਸਾਹਿਬ : ਮਾਘ ਮਹੀਨੇ ਦੀ ਸੰਗਰਾਂਦ ਨੂੰ ਚਾਰ ਦਿਨ ਭਰਦੇ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ‘ਚ ਮੇਲਾ ਮਾਘੀ ਤਖ਼ਤੂਪੁਰਾ ਸਾਹਿਬ ਵਿਖੇ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਤਿੰਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰੁਦੁਆਰਾ ਸ੍ਰੀ ਨਾਨਕਸਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਇਸਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਧਾਰਮਿਕ ਦੀਵਾਨਾਂ ‘ਚ ਰਾਗੀ, ਢਾਡੀ ਤੇ ਕਵੀਸਰ ਜਥਿਆ ਨੇ ਗੁਰ ਇਸਤਿਹਾਸ ਸੁਣਾ ਕਿ ਸੰਗਤਾਂ ਨੂੰ ਨਿਹਾਲ ਕੀਤਾ। ਦਪੁਹਿਰਖੜੀ ਵਾਂਗ ਖਿੜੀ ਧੁੱਪ ਨੇ ਮਾਘੀ ਮੇਲੇ ਨੂੰ ਹੋਰ ਚਾਰ ਚੰਨ ਲਾਏ। ਮਾਲਵੇ ਦੇ ਇਸ ਅਸਥਾਨ ਤੇ ਤਿੰਨ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਹੈ।