ਅੰਮ੍ਰਿਤਸਰ- ਪੰਜਾਬ ‘ਚ ਮਾਘੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼ਰਧਾਲੂਆਂ ਵੱਲੋਂ ਚਾਲੀ ਮੁਕਤਿਆਂ ਦੀ ਯਾਦ ’ਚ ਇਹ ਪਵਿੱਤਰ ਦਿਹਾੜਾ ਦੇਸ਼ ਵਿਦੇਸ਼ਾਂ ਵਿੱਚ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਦੇ ਚੱਲਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਹਨ।
ਇਸ ਮੌਕੇ ਹਜ਼ਾਰਾਂ ਦੀ ਗਿਣਤੀ ਪਹੁੰਚੇ ਸ਼ਰਧਾਲੂਆਂ ਨੇ ਸੰਗਤ ਨੇ ਅੱਜ ਦੇ ਪਵਿੱਤਰ ਦਿਹਾੜੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਰਸਬੀਨੀ ਗੁਰਬਾਣੀ ਦਾ ਆਨੰਦ ਮਾਣਿਆ । ਸੰਗਤ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝ ਰਹੀ ਹੈ।