Big Breaking : ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਐਲਾਨ


ਸ੍ਰੀ ਮੁਕਤਸਰ ਸਾਹਿਬ -ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦਾ ਐਲਾਨ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਕਾਨਫ਼ਰੰਸ ਦੌਰਾਨ ਇਸ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਇਸ ਪਾਰਟੀ ਦਾ ਨਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ।
ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ‘ਪੰਥ ਬਚਾਓ ਪੰਜਾਬ ਬਚਾਓ ਪੰਥਕ ਇਕਤੱਰਤਾ’ ਦੌਰਾਨ ਇਸ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਐਲਾਨ ਦੇ ਨਾਲ ਹੀ ਪਾਰਟੀ ਦਾ ਏਜੰਡਾ ਵੀ ਸਾਂਝਾ ਕੀਤਾ ਗਿਆ ਹੈ ਤੇ ਪਾਰਟੀ ਵਿਚ ਭਰਤੀ ਦੇ ਲਈ ਵੱਖ-ਵੱਖ ਮਤੇ ਪਾਸ ਕੀਤੇ ਗਏ ਹਨ। ਇਸ ਦੇ ਜਥੇਬੰਦਕ ਢਾਂਚੇ ਬਾਰੇ ਵੀ ਜਲਦੀ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਮਾਰਚ 2023 ਤੋਂ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੂੰ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਗਿਆ ਹੈ। ਉਨ੍ਹਾਂ ਨੇ ਜੇਲ੍ਹ ਦੇ ਅੰਦਰੋਂ ਹੀ 2024 ਵਿਚ ਖਡੂਰ ਸਭਾ ਹਲਕੇ ਤੋਂ ਲੋਕ ਸਭਾ ਚੋਣ ਲੜੀ ਸੀ, ਜਿਸ ਵਿਚ ਉਨ੍ਹਾਂ ਨੂੰ 4 ਲੱਖ ਤੋਂ ਵੱਧ ਵੋਟਾਂ ਪਈਆਂ ਸਨ ਤੇ ਉਹ 2 ਲੱਖ ਦੇ ਕਰੀਬ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ ਹਨ। ਹਾਲ ਹੀ ਵਿਚ ਫਰੀਦਕੋਟ ਪੁਲਸ ਵੱਲੋਂ ਪੰਥਕ ਜਥੇਬੰਦੀਆਂ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਮਾਮਲੇ ਵਿਚ ਅੰਮ੍ਰਿਤਪਾਲ ਸਿੰਘ ‘ਤੇ UAPA ਵੀ ਲਗਾਇਆ ਗਿਆ ਸੀ।

Leave a Reply

Your email address will not be published. Required fields are marked *