ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ : ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਸਖ਼ਤ ਫੈਸਲਾ ਲਿਆ ਗਿਆ ਹੈ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ।

ਇਸ ਸਬੰਧੀ ਆਈਜੀ ਹੈੱਡਕੁਆਰਟਰ ਡਾ.ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ 27 ਜਨਵਰੀ ਤਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਤਿਆਰ ਰਹੇਗੀ।

Leave a Reply

Your email address will not be published. Required fields are marked *