ਲੁਧਿਆਣਾ : ਲੁਧਿਆਣਾ ਜ਼ਿਲ੍ਹੇ ‘ਚ ਗਣਤੰਤਰ ਦਿਹਾੜੇ ਦੇ ਮੌਕੇ ‘ਤੇ ਸੂਬਾ ਪੱਧਰੀ ਸਮਾਰੋਹ ਹੋਣ ਜਾ ਰਿਹਾ ਹੈ। ਇਸ ਸਮਾਰੋਹ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਤਿਰੰਗਾ ਝੰਡਾ ਲਹਿਰਾਉਣਗੇ।
ਇਸ ਸਬੰਧ ‘ਚ ਪੰਜਾਬ ਸਰਕਾਰ ਵਲੋਂ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਇਹ ਸਮਾਰੋਹ ਲੁਧਿਆਣਾ ਦੇ ਪੀ. ਏ. ਯੂ. ‘ਚ ਹੋਵੇਗਾ। ਇਸ ਸਬੰਧ ‘ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।