ਰੰਧਾਵਾ ਨੇ ਸੀਐੱਮ ਨੂੰ ਪੱਤਰ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਕੀਤੀ ਉਲੰਘਣਾ : ਡਾ. ਦਲਜੀਤ ਚੀਮਾ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਮਲੋਟ ਰੋਡ ‘ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਭਾਰੀ ਕਾਨਫਰੰਸ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਕਾਨਫਰੰਸ ‘ਚ ਪਹੁੰਚੇ। ਸਟੇਜ ਤੋਂ ਸੰਬੋਧਨ ਕਰਦਿਆਂ ਬੁਲਾਰਿਆ ਨੇ ਪੰਜ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖ਼ਰ-ਏ-ਕੌਮ ਪੁਰਸਕਾਰ ਵਾਪਸ ਦੇਣ ਦੀ ਬੇਨਤੀ ਕੀਤੀ। ਭਾਵੇਂ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਿਆ ਹੈ ਪਰ ਬੁਲਾਰਿਆਂ ਵੱਲੋਂ ਅਜੇ ਵੀ ਉਨ੍ਹਾਂ ਨੂੰ ਸਟੇਜ ਤੋਂ ਪ੍ਰਧਾਨ ਕਹਿ ਕੇ ਸੰਬੋਧਨ ਕੀਤਾ ਗਿਆ। ਸੁਖਬੀਰ ਬਾਦਲ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਆਗੂ ਕਾਨਫਰੰਸ ਵਾਲੀ ਸਟੇਜ ‘ਤੇ ਮੌਜੂਦ ਸਨ।

Leave a Reply

Your email address will not be published. Required fields are marked *