ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।
ਤਾਜ਼ਾ ਮਾਮਲੇ ਵਿੱਚ, ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਵਿੱਚ ਕਥਿਤ ਸ਼ਮੂਲੀਅਤ ਲਈ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਮੁਕੱਦਮਾ ਚਲਾਉਣ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਬੁੱਧਵਾਰ ਨੂੰ ਆਪਣੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।