ਡੱਲੇਵਾਲ ਦੀ ਸਿਹਤ ਬਹੁਤ ਨਾਜ਼ੁਕ, ਸੁਪਰੀਮ ਕੋਰਟ ਹੁਣ AIIMS ਤੋਂ ਲਵੇਗੀ ਮਦਦ

ਚੰਡੀਗੜ੍ਹ। ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 51ਵੇਂ ਦਿਨ ਵੀ ਜਾਰੀ ਹੈ। ਡੱਲੇਵਾਲ ਦੇ ਮਰਨ ਵਰਤ ਦੇ 51ਵੇਂ ਦਿਨ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।

ਸੁਣਵਾਈ ਦੌਰਾਨ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਰਿਪੋਰਟ ਮੰਗੀ ਗਈ ਤਾਂ ਜੋ ਏਮਜ਼ ਦੇ ਮੈਡੀਕਲ ਬੋਰਡ ਤੋਂ ਰਾਏ ਲਈ ਜਾ ਸਕੇ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਚੱਲ ਰਹੀ ਹੈ।

Leave a Reply

Your email address will not be published. Required fields are marked *