ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਚੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ। ਇਸ ਦੌਰਾਨ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਕਈ ਮਹਿਲਾ ਸਮਰਥਕ ਉਨ੍ਹਾਂ ਨਾਲ ਮੌਜੂਦ ਸਨ। ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਕੇਜਰੀਵਾਲ ਨੇ ਲੋਕਾਂ ਨੂੰ ਕੰਮ ਕਰਨ ਵਾਲੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇੱਕ ਪਾਸੇ ਵਰਕਿੰਗ ਪਾਰਟੀ ਹੈ ਅਤੇ ਦੂਜੇ ਪਾਸੇ ਗਾਲਾਂ ਕੱਢਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਦਸ ਸਾਲਾਂ ਦੇ ਆਪਣੇ ਕੰਮ ਅਤੇ ਅਗਲੇ ਪੰਜ ਸਾਲਾਂ ਵਿੱਚ ਕੀ ਕਰਾਂਗੇ, ਦੇ ਆਧਾਰ ‘ਤੇ ਚੋਣਾਂ ਲੜ ਰਹੇ ਹਾਂ।
Kejriwalਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਦਾਖਲ ਕੀਤਾ ਆਪਣਾ ਨਾਮਜ਼ਦਗੀ ਪੱਤਰ
