ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਇਕ ਨਸ਼ਾ ਸਮਗਲਰ ਨੂੰ 5 ਕਿੱਲੋ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਨਿਵਾਸੀ ਪਿੰਡ ਭਾਈ ਲੱਦੂ ਸਿੰਘ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੇ ਸਮਗਲਰਾਂ ਨਾਲ ਸਬੰਧ ਸਨ ਤੇ ਉਹ ਡਰੋਨ ਦੀ ਮਦਦ ਨਾਲ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਮੰਗਵਾਉਂਦਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਸਮਗਲਰ ਵੱਲੋਂ ਵੱਖ-ਵੱਖਖ ਜ਼ਿਲ੍ਹਿਆਂ ਵਿਚ ਸਪਲਾਈ ਕੀਤਾ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਉਹ ਪੁਲਸ ਦੇ ਅੱੜਿਕੇ ਚੜ੍ਹ ਗਿਆ।