ਪਾਤੜਾਂ, Farmer Protest: ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 111 ਕਿਸਾਨਾਂ ਦੇ ਜਥੇ ਨੇ ਬੁੱਧਵਾਰ ਨੂੰ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦੇ ਇਸ ਜਥੇ ਨੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ ਹਰਿਆਣਾ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਕੋਲ ਸ਼ਾਂਤਮਈ ਧਰਨਾ ਦੇਣ ਤੋਂ ਬਾਅਦ ਆਪਣਾ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਭੁੱਖ ਹੜਤਾਲ ਨਾ ਹੋ ਕੇ, ਮਰਨ ਵਰਤ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਨੂੰ ਵੀ ਮਰਨ ਵਰਤ ਉਦੋਂ ਰੱਖਣਾ ਪਿਆ, ਜਦੋਂ ਸਰਕਾਰ ਨੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰੱਖਿਆ ਸੀ ਤੇ ਹੁਣ 111 ਕਿਸਾਨਾਂ ਨੂੰ ਮਰਨ ਵਰਤ ’ਤੇ ਬੈਠਣਾ ਪਿਆ ਹੈ।