ਮਾਲੇਰਕੋਟਲਾ : ਪੰਜਾਬ ਦੇ ਜ਼ਿਲ੍ਹੇ ਮਾਲੇਰਕੋਟਲਾ ‘ਚ ਜ਼ਿਲ੍ਹਾ ਮੈਜਿਸਟ੍ਰੇਟ ਡਾ. ਪੱਲਵੀ ਨੇ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ 17 ਜਨਵਰੀ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕ ਬੰਦ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ
Holiday Announced : ਪੰਜਾਬ ਦੇ ਇਸ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ
