ਚੰਡੀਗੜ੍ਹ : 5 ਫਰਵਰੀ ਨੂੰ ਦਿੱਲੀ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਪੂਰੀ ਤਾਕਤ ਝੋਕ ਰੱਖੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਰਵਾਨਾ ਹੋ ਗਏ ਹਨ ਅਤੇ ਦੋ ਦਿਨ ਲਈ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ, ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਗਾਂਧੀ ਨਗਰ ਅਤੇ ਗੌਂਡਾ ਵਿਖੇ ਰੋਡ ਸ਼ੋਅ ਕੀਤਾ ਜਦਕਿ ਹਾਈ ਕਮਾਨ ਨੇ ਪਾਰਟੀ ਦੇ ਵਿਧਾਇਕਾਂ, ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਤੇ ਹੋਰ ਸੀਨੀਅਰ ਆਗੂਆਂ ਦੀਆਂ ਪਹਿਲਾਂ ਹੀ ਚੋਣ ਪ੍ਰਚਾਰ ਵਿਚ ਡਿਊਟੀਆਂ ਲਾਈਆਂ ਹੋਈਆਂ ਹਨ। ਪੰਜਾਬ ਦੇ ਵਿਧਾਇਕਾਂ ਨੂੰ ਇਕ-ਇਕ ਹਲਕੇ ਦੀ ਵਾਗਡੋਰ ਸੰਭਾਲੀ ਹੋਈ ਹੈ, ਜਦਕਿ ਹੋਰ ਆਗੂਆਂ ਦੀ ਵੱਖ–ਵੱਖ ਵਾਰਡਾਂ-ਮੁਹੱਲਿਆਂ ਵਿਚ ਡਿਊਟੀ ਲਗਾਈ ਹੋਈ ਹੈ।
Delhi Elections; 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ AAP ਨੇ ਝੋਕੀ ਪੂਰੀ ਤਾਕਤ
