ਪੰਜਾਬ ਦੇ ਹਾਈਵੇਅ ‘ਤੇ ਵੱਡਾ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ

ਜਲੰਧਰ- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਸਵੇਰੇ 6 ਵਜੇ ਦੇ ਕਰੀਬ ਇਕ ਪਿੰਡ ਨੇੜੇ ਹੋਏ ਹਾਦਸੇ ਵਿਚ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਰਾਹਗੀਰਾਂ ਨੇ ਇਸ ਬਾਰੇ ਮਕਸੂਦਾਂ ਥਾਣੇ ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਏ. ਐੱਸ. ਆਈ. ਮੌਕੇ ਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦੇ ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਤੁਰੰਤ ਸੂਚਨਾ ਮਿਲੀ ਕਿ ਇਕ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਹੈ ਅਤੇ ਵਾਹਨ ਮੌਕੇ ਤੋਂ ਫਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪਹੁੰਚਣ ਤੋਂ ਬਾਅਦ ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਇਕ ਅਣਪਛਾਤਾ ਵਿਅਕਤੀ ਸੜਕ ਕਿਨਾਰੇ ਪੈਦਲ ਜਾ ਰਿਹਾ ਸੀ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਲਾਸ਼ ਦੇ ਟੁਕੜੇ ਸੜਕ ’ਤੇ ਖਿੱਲਰੇ ਹੋਏ ਸਨ ਅਤੇ ਵਾਹਨ ਉਨ੍ਹਾਂ ਉੱਤੋਂ ਦੀ ਲੰਘਦੇ ਰਹੇ।

ਮ੍ਰਿਤਕ ਦੀ ਪਛਾਣ ਲਈ ਆਸ-ਪਾਸ ਦੇ ਪ੍ਰਮੁੱਖ ਲੋਕਾਂ ਨੂੰ ਬੁਲਾਇਆ ਗਿਆ ਪਰ ਕਿਸੇ ਨੇ ਵੀ ਉਸ ਦੀ ਪਛਾਣ ਨਹੀਂ ਕੀਤੀ। ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ਦੇ ਟੁਕੜੇ ਇਕੱਠੇ ਕਰਕੇ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਵਿਚ ਰੱਖੇ ਗਏ ਹਨ ਅਤੇ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *