ਲੁਧਿਆਣਾ/ਚੰਡੀਗੜ੍ਹ- ਪੰਜਾਬ ‘ਚ ਜਲਦੀ ਹੀ ਮੁੜ ਇਕ ਹੋਰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਨ ਸਭਾ ਦੀ 6 ਮਹੀਨਿਆਂ ‘ਚ 10 ਜੁਲਾਈ ਤੋਂ ਪਹਿਲਾਂ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਹੈ।
ਦੱਸ ਦਈਏ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ, ਜਿਸ ਪਿੱਛੋਂ 11 ਜਨਵਰੀ ਤੋਂ ਇਹ ਵਿਧਾਨ ਸਭਾ ਖਾਲੀ ਹੈ। ਪੰਜਾਬ ਵਿਧਾਨ ਸਭਾਪ ਨੇ ਲੁਧਿਆਣਾ ਪੱਛਮੀ ਸੀਟ ਨੂੰ ਖ਼ਾਲੀ ਐਲਾਨ ਕਰ ਦਿੱਤਾ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋਈ ਹੈ।ਇਸ ਸਬੰਧ ਵਿਚ ਸੂਚਨਾ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੂੰ ਵੀ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਜ਼ਿਮਨੀ ਚੋਣ ਕਰਵਾਈ ਜਾਵੇਗੀ। ਸਰਕਾਰ ਬਣਨ ਤੋਂ ਬਾਅਦ ਛੇਵੀਂ ਸੀਟ ਲਈ ਚੋਣਾਂ ਹੋਣਗੀਆਂ। ਇਸ ਤੋਂ ਪਹਿਲਾਂ ਪਾਰਟੀ ਨੇ ਜਲੰਧਰ ਸੀਟ ਜਿੱਤੀ ਸੀ। ਇਸ ਤੋਂ ਬਾਅਦ ਪਾਰਟੀ ਉਮੀਦਵਾਰ ਗਿੱਦੜਬਾਹਾ, ਹੁਸ਼ਿਆਰਪੁਰ ਅਤੇ ਡੇਰਾ ਬਾਬਾ ਨਾਨਕ ਸੀਟਾਂ ਜਿੱਤਣ ਵਿੱਚ ਸਫ਼ਲ ਰਹੇ।
ਵਿਧਾਇਕ ਗੋਗੀ ਦੀ 10 ਜਨਵਰੀ ਦੀ ਰਾਤ ਨੂੰ ਹੋਈ ਸੀ ਮੌਤ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ (57) ਦੀ ਪਿਛਲੇ ਸ਼ੁੱਕਰਵਾਰ ਨੂੰ ਗੋਲ਼ੀ ਲੱਗਣ ਤੋਂ ਬਾਅਦ ਮੌਤ ਹੋ ਗਈ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।