ਚੰਡੀਗੜ੍ਹ : ਚੰਡੀਗੜ੍ਹ ‘ਚ 24 ਜਨਵਰੀ ਨੂੰ ਹੋਣ ਵਾਲੀ ਮੇਅਰ ਚੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਚੁੱਕਾ ਹੈ। ਮੌਜੂਦਾ ਮੇਅਰ ਕੁਲਦੀਪ ਕੁਮਾਰ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ਕਾਰਜਕਾਲ ਨੂੰ ਸਮੇਂ ਤੋਂ ਪਹਿਲਾਂ ਖ਼ਤਮ ਕਰਨ ਨੂੰ ਲੈ ਕੇ ਸਵਾਲ ਚੁੱਕੇ ਹਨ।
ਹਾਈਕੋਰਟ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਸਾਰੇ ਪੱਖਾਂ ਦੀਆਂ ਦਲੀਲਾਂ ਸੁਣੀਆਂ ਅਤੇ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ ਨੂੰ ਹੋਣੀ ਤੈਅ ਕੀਤੀ ਗਈ ਹੈ। ਮੇਅਰ ਕੁਲਦੀਪ ਕੁਮਾਰ ਦਾ ਕਹਿਣਾ ਹੈ ਕਿ ਮੇਅਰ ਦਾ ਕਾਰਜਕਾਲ ਇਕ ਸਾਲ ਦਾ ਹੋਣਾ ਜ਼ਰੂਰੀ ਹੈ ਅਤੇ ਉਨ੍ਹਾਂ ਦਾ ਕਾਰਜਕਾਲ ਜਨਵਰੀ ‘ਚ ਖ਼ਤਮ ਕਰਨਾ ਗਲਤ ਹੈ।
ਦੱਸਣਯੋਗ ਹੈ ਕਿ ਪਿਛਲੇ ਸਾਲ ਮੇਅਰ ਚੋਣਾਂ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ। ਸੁਪਰੀਮ ਕਰੋਟ ਨੇ ਉਸ ਸਮੇਂ ਦਖ਼ਲ-ਅੰਦਾਜ਼ੀ ਕਰਦੇ ਹੋਏ ਚੋਣਾਂ ਕਰਵਾਈਆਂ ਸਨ। ਇਸ ਵਾਰ ਵੀ ਚੋਣ ਪ੍ਰਕਿਰਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।