ਚੰਡੀਗੜ੍ਹ : ਪੰਜਾਬ ਦੇ ਆਜ਼ਾਦੀ ਘੁਲਾਟੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੂਬਾ ਜਥੇਬੰਦੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਮੰਗ ਤਹਿਤ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤ ਪਰਿਵਾਰਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੀਟਿੰਗ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਵਿੱਚ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ,ਲਵਜੀਤ ਕੋਰ ਕਲਸੀ ਜੁਆਇੰਟ ਸੈਕਟਰੀ, ਸੁਪਰਡੈਂਟ ਮੈਡਮ ਸੁਮਨ ਸਮੇਤ ਵਿਭਾਗ ਦੇ ਅਧਿਕਾਰੀ ਮੌਜੂਦ ਰਹੇ।
ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਵਲੋਂ ਚਾਰ ਮੈਂਬਰੀ ਵਫ਼ਦ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਗੁਰਇਕਬਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਸਬੰਧੀ ਮੈਮੋਰੰਡਮ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਦਿੱਤਾ ਗਿਆ। ਆਗੂਆਂ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਵਾਉਣ ਦੀ ਮੰਗ ਤੇ ਜ਼ੋਰ ਦਿੱਤਾ ਗਿਆ।